spot_img
spot_img
spot_img
spot_img
Sunday, May 19, 2024
spot_img
Homeਚੰਡੀਗੜ੍ਹਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਰਾਡਾਰ 'ਤੇ ਲੋਕ ਨਿਰਮਾਣ ਵਿਭਾਗ 'ਚ 5 ਕਰੋੜ...

ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਰਾਡਾਰ ‘ਤੇ ਲੋਕ ਨਿਰਮਾਣ ਵਿਭਾਗ ‘ਚ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀ ਵਿਜੀਲੈਂਸ ਜਾਂਚ ਸ਼ੁਰੂ!

ਹੁਣ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਰਾਡਾਰ ‘ਤੇ
ਲੋਕ ਨਿਰਮਾਣ ਵਿਭਾਗ ‘ਚ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀ ਵਿਜੀਲੈਂਸ ਜਾਂਚ ਸ਼ੁਰੂ!

ਚੰਡੀਗੜ੍ਹ – (ਪੰਜਾਬ ਸੁੰਨ ਬਿਊਰੋ)- ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਡਾਰ ‘ਤੇ ਆ ਗਿਆ ਹੈ। ਸਿੰਗਲਾ ਦੇ ਲੋਕ ਨਿਰਮਾਣ ਮੰਤਰੀ ਰਹਿੰਦਿਆਂ ਅਲਾਟ ਕੀਤੇ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀ ਜਾਂਚ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਇਸ ਸਬੰਧ ਵਿੱਚ ਸਿੰਗਲਾ ਦੇ ਕਰੀਬੀ 5 ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਨ੍ਹਾਂ ਟੈਂਡਰਾਂ ਵਿੱਚ ਕੁਝ ਬੇਨਿਯਮੀਆਂ ਹੋਈਆਂ ਹਨ। ਹਾਲਾਂਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਜਾਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ
ਸੂਤਰਾਂ ਅਨੁਸਾਰ ਇਸ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ 5 ਕਰੋੜ ਤੋਂ ਵੱਧ ਦੇ ਟੈਂਡਰਾਂ ਵਿੱਚ ਬੇਨਿਯਮੀਆਂ ਹੋਈਆਂ ਹਨ। ਇਸ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਵਾਇਰਲ ਹੋਏ ਕੁਝ ਮੈਸੇਜ ਵੀ ਵਿਜੀਲੈਂਸ ਤੱਕ ਪਹੁੰਚ ਗਏ ਹਨ। ਸ਼ੁਰੂਆਤੀ ਜਾਂਚ ਵਿੱਚ ਵਿਜੀਲੈਂਸ ਨੂੰ ਗਲਤ ਕੰਮ ਹੋਣ ਦਾ ਸ਼ੱਕ ਹੈ। ਇਸ ਵਿੱਚ ਕੁਝ ਠੇਕੇਦਾਰਾਂ ਨੂੰ ਬਾਈਪਾਸ ਕਰਕੇ ਖਾਸ ਲੋਕਾਂ ਨੂੰ ਕੰਮ ਅਲਾਟ ਕੀਤਾ ਗਿਆ। ਜਿਸ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਹੁਣ ਕੁਝ ਅਧਿਕਾਰੀਆਂ ਨੂੰ ਸੰਮਨ ਭੇਜ ਕੇ ਤਲਬ ਕੀਤਾ ਹੈ।
ਕਾਂਗਰਸ ਦੇ 2 ਸਾਬਕਾ ਮੰਤਰੀ ਜੇਲ ‘ਚ, ਇਕ ਜ਼ਮਾਨਤ ‘ਤੇ
ਪੰਜਾਬ ਵਿੱਚ ਕਾਂਗਰਸ ਦੇ ਦੋ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਜਦਕਿ ਸੰਗਤ ਸਿੰਘ ਗਿਲਜੀਆਂ ਜ਼ਮਾਨਤ ‘ਤੇ ਬਾਹਰ ਹਨ। ਇਸ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਵੀ ਸ਼ਿਕਾਇਤ ਪਹੁੰਚੀ ਹੈ। ਇਸ ਦੇ ਨਾਲ ਹੀ ਸਾਬਕਾ ਸੀਐਮ ਕੈਪਟਨ ਅਮਰਿੰਦਰ ਵੀ ਕਰੀਬ 150 ਕਰੋੜ ਦੇ ਖੇਤੀ ਮਸ਼ੀਨਰੀ ਘੁਟਾਲੇ ਵਿੱਚ ਸਰਕਾਰ ਦੀ ਰਡਾਰ ‘ਤੇ ਹਨ। ਬੱਸਾਂ ਦੇ ਮਾਮਲੇ ਵਿੱਚ ਅਮਰਿੰਦਰ ਰਾਜਾ ਵੜਿੰਗ ਅਤੇ ਗਰਾਂਟ ਵੰਡ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵੀ ਜਾਂਚ ਚੱਲ ਰਹੀ ਹੈ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments