spot_img
spot_img
spot_img
spot_img
Sunday, May 19, 2024
spot_img
Homeਪੰਜਾਬਸਿੱਖ ਧਰਮ ਦਾ ਪ੍ਰਚਾਰ ਰੋਕਣ ਵਾਲਿਆਂ ਖ਼ਿਲਾਫ਼ ਐੱਸਜੀਪੀਸੀ ਅਤੇ ਜਥੇਦਾਰ ਕਾਰਵਾਈ ਕਰਨ:...

ਸਿੱਖ ਧਰਮ ਦਾ ਪ੍ਰਚਾਰ ਰੋਕਣ ਵਾਲਿਆਂ ਖ਼ਿਲਾਫ਼ ਐੱਸਜੀਪੀਸੀ ਅਤੇ ਜਥੇਦਾਰ ਕਾਰਵਾਈ ਕਰਨ: ਬੀਬੀ ਤਰਵਿੰਦਰ ਕੌਰ ਖ਼ਾਲਸਾ

ਬਠਿੰਡਾ: (ਪਰਵਿੰਦਰ ਜੀਤ ਸਿੰਘ) ਪੰਜਾਬ ਅੰਦਰ ਸਿੱਖ ਧਰਮ ਦਾ ਪ੍ਰਚਾਰ ਰੋਕਣ ਵਾਲਿਆਂ ਖ਼ਿਲਾਫ਼ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਸ਼ੁੱਕਰਵਾਰ ਨੂੰ ਦਿੱਲੀ ਤੋਂ ਬਠਿੰਡਾ ਪ੍ਰੈੱਸ ਕਲੱਬ ਵਿਚ ਪੁੱਜੇ ਇੰਟਰਨੈਸ਼ਨਲ ਸਿੱਖ ਕੌਂਸਲ ਦੇ ਪ੍ਰਧਾਨ ਬੀਬੀ ਤਰਵਿੰਦਰ ਕੌਰ ਖਾਲਸਾ, ਇੰਦਰਪ੍ਰੀਤ ਸਿੰਘ ਖ਼ਾਲਸਾ ਅਤੇ ਸੁਖਦੀਪ ਕੌਰ ਖਾਲਸਾ ਨੇ ਦੱਸਿਆ ਕਿ ਉਹ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਅੰਦਰ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਨੂੰ ਰੋਕਣ ਲਈ ਉਹ ਪਿੰਡ ਪਿੰਡ ਜਾ ਕੇ ਸਿੱਖ ਸੰਗਤਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਤੋਂ ਸ਼ਬਦ ਗੁਰੂ ਜੋਤ ਪਾਲਕੀ ਨੂੰ ਰਵਾਨਾ ਕੀਤਾ ਸੀ, ਜਿਸ ਤਹਿਤ ਕਰੀਬ 85 ਪਿੰਡਾਂ ਵਿਚ ਸਿੱਖ ਧਰਮ ਦਾ ਪ੍ਰਚਾਰ ਕੀਤਾ ਗਿਆ ਹੈ ਅਤੇ ਬੇਅਦਬੀਆਂ ਰੋਕਣ ਲਈ ਸਿੱਖ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਬੀ ਸੁਖਦੀਪ ਕੌਰ ਦੀ ਅਗਵਾਈ ਹੇਠ ਜਦੋਂ ਸ਼ਬਦ ਗੁਰਜੋਤ ਪਾਲਕੀ ਕੋਟਕਪੂਰਾ ਖੇਤਰ ਵਿਚ ਪਹੁੰਚੀ ਤਾਂ ਇਸ ਖੇਤਰ ਦੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕ ਮੈਂਬਰ ਅਤੇ ਉਸਦੇ ਪਤੀ ਵੱਲੋਂ ਧਰਮ ਪ੍ਰਚਾਰ ਨੂੰ ਰੋਕ ਦਿੱਤਾ ਗਿਆ। ਇੰਨ੍ਹਾਂ ਹੀ ਨਹੀਂ ਜਿਥੇ ਉਕਤ ਵਿਅਕਤੀਆਂ ਨੇ ਬੀਬੀ ਸੁਖਦੀਪ ਕੌਰ ਨੂੰ ਗੰਦੀਆਂ ਗਾਲ੍ਹਾਂ ਕੱਢਦਿਆਂ ਜ਼ਲੀਲ ਕੀਤਾ ਅਤੇ ਉੱਥੇ ਪੁਲਿਸ ਬੁਲਾ ਕੇ ਸੱਤ ਮਹੀਨੇ ਦੀ ਬੱਚੀ ਸਮੇਤ ਬੀਬੀ ਨੂੰ ਥਾਣੇ ਪਹੁੰਚਾ ਦਿੱਤਾ। ਦਿੱਲੀ ਤੋਂ ਬਠਿੰਡਾ ਵਿਸ਼ੇਸ਼ ਤੌਰ ’ਤੇ ਪੁੱਜੇ ਬੀਬੀ ਤਰਵਿੰਦਰ ਕੌਰ ਖਾਲਸਾ ਨੇ ਦੱਸਿਆ ਕਿ ਉਨ੍ਹਾਂ ਜਦੋਂ ਐੱਸਜੀਪੀਸੀ ਦੀ ਮੈਂਬਰ ਦੇ ਪਤੀ ਨੂੰ ਫੋਨ ਕੀਤਾ ਤਾਂ ਉਨ੍ਹਾਂ ਕਿਹਾ ਉਹ ਪਾਲਕੀ ਸਾਹਿਬ ਨੂੰ ਦਿੱਲੀ ਚੁੱਕ ਕੇ ਲੈ ਜਾਣ ਪੰਜਾਬ ਵਿਚ ਸਿੱਖ ਧਰਮ ਦੇ ਪ੍ਰਚਾਰ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਵਸਦੇ ਸਿੱਖਾਂ ਦੀ ਰੂਹ ਪੰਜਾਬ ਨਾਲ ਜੁੜੀ ਹੋਈ ਹੈ ਇਸ ਲਈ ਉਹ ਬੇਅਦਬੀਆਂ ਨੂੰ ਰੋਕਣ ਲਈ ਸਿੱਖ ਸੰਗਤਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਪ੍ਰੋਗਰਾਮ ਕਰ ਰਹੇ ਹਨ, ਪਰ ਉਕਤ ਵਿਅਕਤੀਆਂ ਨੇ ਉਨ੍ਹਾਂ ਖ਼ਿਲਾਫ਼ ਝੂਠਾ ਤੇ ਬੇਬੁਨਿਆਦ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ। ਬੀਬੀ ਖਾਲਸਾ ਨੇ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੂਬੇ ਦੇ ਸਮੂਹ ਗੁਰੂ ਘਰਾਂ ਨੂੰ ਇਕ ਚਿੱਠੀ ਜਾਰੀ ਕਰਕੇ

ਸ਼ਬਦ ਗੁਰੂ ਜੋਤ ਪਾਲਕੀ ਦੇ ਪ੍ਰਬੰਧਕਾਂ ਦੇ ਠਹਿਰਣ ਅਤੇ ਉਨ੍ਹਾਂ ਦੇ ਲੰਗਰ ਪਾਣੀ ਦਾ ਪ੍ਰਬੰਧ ਕਰਨ ਲਈ ਕਿਹਾ ਸੀ, ਪਰ ਇਸ ਦੇ ਬਾਵਜੂਦ ਸ੍ਰੋਮਣੀ ਕਮੇਟੀ ਦੀ ਮੈਂਬਰ ਦੇ ਪਤੀ ਵੱਲੋਂ ਉਨ੍ਹਾਂ ਨੂੰ ਧਰਮ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਧਰਮ ਪ੍ਰਚਾਰ ਰੋਕਣ ਵਾਲੇ ਵਿਅਕਤੀਆਂ ਖ਼ਿਲਾਫ਼ ਸਿੱਖ ਧਰਮ ਦੀਆਂ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਧਰਮ ਪ੍ਰਚਾਰ ਰੋਕਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਅੱਗੇ ਤੋਂ ਉਹ ਅਜਿਹਾ ਕਰਨ ਤੋਂ ਬਾਜ਼ ਆਉਣ। ਬੀਬੀ ਸੁਖਦੀਪ ਕੌਰ ਖਾਲਸਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਨ੍ਹਾਂ ਨਾਲ ਰੱਜ ਕੇ ਬਦਤਮੀਜ਼ੀ ਕੀਤੀ ਅਤੇ ਥਾਣੇ ਬੰਦ ਕਰਵਾ ਦਿੱਤਾ, ਜਦੋਂ ਕਿ ਧਰਮ ਪ੍ਰਚਾਰ ਲਈ ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ 85 ਪਿੰਡਾਂ ਵਿਚ ਧਰਮ ਪ੍ਰਚਾਰ ਦਾ ਇਹ ਫ਼ਾਇਦਾ ਹੋਇਆ ਕਿ ਕਰੀਬ 100 ਪ੍ਰਾਣੀ ਅੰਮ੍ਰਿਤ ਛਕਣ ਲਈ ਤਿਆਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਜਾਤਾਂ ਪਾਤਾਂ ਤੋਂ ਪਰ੍ਹੇ ਰਹਿਣ ਦੀ ਪ੍ਰੇਰਨਾ ਦਿੱਤੀ ਹੈ ਜਦੋਂ ਕਿ ਅਜਿਹੇ ਲੋਕ ਜਾਤਾਂ ਧਾਤਾਂ ਨੂੰ ਬੜਾਵਾ ਦੇ ਕੇ ਸਿੱਖ ਕੌਮ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਇਕ ਐੱਸਜੀਪੀਸੀ ਦੀ ਮੈਂਬਰ ਦਾ ਪਤੀ ਉਨ੍ਹਾਂ ਨੂੰ ਸਿੱਖ ਧਰਮ ਦੇ ਪ੍ਰਚਾਰ ਤੋਂ ਰੋਕ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments