spot_img
spot_img
spot_img
spot_img
Sunday, May 19, 2024
spot_img
Homeਪੰਜਾਬਸਿੱਧੂ ਮੂਸੇਵਾਲਾ ਦੇ ਮਾਪੇ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ। 

ਸਿੱਧੂ ਮੂਸੇਵਾਲਾ ਦੇ ਮਾਪੇ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ। 

ਸਿੱਧੂ ਮੂਸੇਵਾਲਾ ਦੇ ਮਾਪੇ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ।
ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਕੀਤੀ ਮੁਲਾਕਾਤ,ਪੰਜਾਬ ਪੁਲਿਸ ਦੀ ਜਾਂਚ ਤੇ ਅਸੰਤੁਸ਼ਟੀ ਪ੍ਰਗਟਾਈ।
ਬਠਿੰਡਾ 11 ਜੁਲਾਈ (ਪਰਵਿੰਦਰ ਜੀਤ ਸਿੰਘ) ਮਰਹੂਮ ਸਟਾਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਮਾਪੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।ਕਾਫੀ ਸਮਾਂ ਕੀਰਤਨ ਸ੍ਰਵਣ ਕਰਨ ਉਪਰੰਤ ਉਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾ.ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨਾਲ ਉਨਾਂ ਦੀ ਸਥਾਨਕ ਰਿਹਾਇਸ਼ ਤੇ ਮੁਲਾਕਾਤ ਕੀਤੀ।
    ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨਜੀਤ ਕੌਰ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ ਅਤੇ ਤਖਤ ਸਾਹਿਬ ਮੱਥਾ ਟੇਕਣ ਉਪਰੰਤ ਉਨਾਂ ਕਾਫੀ ਸਮਾਂ ਸ਼ਬਦ ਕੀਰਤਨ ਸ੍ਰਵਣ ਕੀਤਾ।ਤਖਤ ਸਾਹਿਬ ਨਤਮਸਤਕ ਹੋਣ ਉਪਰੰਤ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨਾਂ ਨੂੰ ਸਿਰੋਪਾਉ ਦੀ ਬਖਸ਼ਿਸ ਕੀਤੀ ਗਈ।ਇਸ ਤੋਂ ਬਾਅਦ ਮਰਹੂਮ ਗਾਇਕ ਦੇ ਮਾਪਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਤੇ ਪੁੱਜ ਕੇ ਉਨਾਂ ਨਾਲ ਮੁਲਾਕਾਤ ਕੀਤੀ।ਭਾਂਵੇ ਸਿੱਧੂ ਦੇ ਮਾਪਿਆਂ ਨੇ ਪੱਤਰਕਾਰਾਂ ਨਾਲ ਤਾਂ ਕੋਈ ਗੱਲ ਸਾਂਝੀ ਨਹੀ ਕੀਤੀ ਪ੍ਰੰਤੂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਧੂ ਦੇ ਕਤਲ ਕਾਂਡ ਸਬੰਧੀ ਚੱਲ ਰਹੀ ਜਾਂਚ ਪ੍ਰਕ੍ਰਿਆ ਸਬੰਧੀ ਪੁੱਛੇ ਜਾਣ ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਹੁਣ ਤੱਕ ਕਤਲਕਾਂਡ ਸਬੰਧੀ ਜੋ ਵੀ ਤੱਥ ਸਾਹਮਣੇ ਲਿਆਂਦੇ ਗਏ ਹਨ ਉਹ ਦਿੱਲੀ ਪੁਲਿਸ ਹੀ ਸਾਹਮਣੇ ਲੈ ਕੇ ਆਈ ਹੈ।ਉਨਾਂ ਨੇ ਕਤਲਕਾਂਡ ਵਿੱਚ ਵਰਤੇ ਹਥਿਆਰਾਂ ਦੀ ਅਜੇ ਤੱਕ ਬਰਾਮਦਗੀ ਨਾ ਹੋਣ ਤੇ ਵੀ ਸ਼ੰਕਾ ਜਾਹਿਰ ਕੀਤੀ।ਉਨਾਂ ਨੇ ਸਿੰਘ ਸਾਹਿਬ ਨੂੰ ਸਿੱਧੂ ਦੇ ਜੀਵਨ ਦੇ ਕਈ ਪਹਿਲੂਆਂ ਤੋਂ ਜਾਣੂੰ ਕਰਵਾਉਂਦਿਆਂ ਦੁੱਖ ਪ੍ਰਗਟਾਇਆ ਕਿ ਸੂਬੇ ਦੇ ਹੱਕਾਂ ਦੀ ਗੱਲ ਕਰਨ ਵਾਲੇ ਇੱਕ ਕਲਮਕਾਰ ਅਤੇ ਸਿੱਖ ਗਾਇਕ ਦੀ ਆਵਾਜ਼ ਨੂੰ ਸਦਾ ਲਈ ਖਾਮੋਸ਼ ਕਰ ਦਿੱਤਾ ਗਿਆ।ਸਿੱਧੂ ਦੇ ਮਾਪਿਆਂ ਨੇ ਇਸ ਮੌਕੇ ਭਾਵੁਕ ਹੁੰਦਿਆਂ ਦੱਸਿਆ ਕਿ ਜਦੋਂ ਘਰ ਇਕੱਲੇ ਹੁੰਦੇ ਹਾਂ ਤਾਂ ਸਿੱਧੂ ਵਿਹੜੇ ਵਿੱਚ ਤੁਰਿਆ ਫਿਰਦਾ ਨਜ਼ਰ ਆਉੇਂਦਾ ਹੈ।ਜਿਸਤੇ ਸਿੰਘ ਸਾਹਿਬ ਨੇ ਉਨਾਂ ਨੂੰ ਗੁਰਬਾਣੀ ਜਾਪ ਲਈ ਪ੍ਰੇਰਿਤ ਕੀਤਾ।
    ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ,ਬਾਬਾ ਕਾਕਾ ਸਿੰਘ ਮੁਖੀ ਗੁ:ਬੁੰਗਾ ਮਸਤੂਆਣਾ ਸਾਹਿਬ ਆਦਿ ਵੀ ਮੌਜੂਦ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments