spot_img
spot_img
spot_img
spot_img
Tuesday, May 21, 2024
spot_img
Homeਪੰਜਾਬਸੂਬਾ ਸਰਕਾਰ ਨਕਲੀ ਬੀਜ਼ਾਂ, ਖਾਦਾਂ ਅਤੇ ਦਵਾਈਆਂ ਨੂੰ ਮੁਕੰਮਲ ਤੌਰ ਤੇ ਕਰੇਗੀ...

ਸੂਬਾ ਸਰਕਾਰ ਨਕਲੀ ਬੀਜ਼ਾਂ, ਖਾਦਾਂ ਅਤੇ ਦਵਾਈਆਂ ਨੂੰ ਮੁਕੰਮਲ ਤੌਰ ਤੇ ਕਰੇਗੀ ਖ਼ਤਮ : ਕੁਲਦੀਪ ਸਿੰਘ ਧਾਲੀਵਾਲ

ਸੂਬਾ ਸਰਕਾਰ ਨਕਲੀ ਬੀਜ਼ਾਂ, ਖਾਦਾਂ ਅਤੇ ਦਵਾਈਆਂ ਨੂੰ ਮੁਕੰਮਲ ਤੌਰ ਤੇ ਕਰੇਗੀ ਖ਼ਤਮ : ਕੁਲਦੀਪ ਸਿੰਘ ਧਾਲੀਵਾਲ

28 ਜੁਲਾਈ ਨੂੰ ਮੁੜ ਨਰਮੇ ਦੀ ਫ਼ਸਲ ਦਾ ਦੌਰਾ ਕਰਕੇ ਲਿਆ ਜਾਵੇਗਾ ਜਾਇਜ਼ਾ

          ਬਠਿੰਡਾ, 12 ਜੁਲਾਈ (ਪਰਵਿੰਦਰ ਜੀਤ ਸਿੰਘ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਤੇ ਆਧੁਨਿਕ ਤਰੀਕਿਆਂ ਨਾਲ ਖੇਤੀ ਨੂੰ ਹੁਲਾਰਾ ਦੇਣ ਲਈ ਜਿੱਥੇ ਵਿਸ਼ੇਸ਼ ਉਪਰਾਲੇ ਕੀਤਾ ਜਾ ਰਹੇ ਹਨ ਉੱਥੇ ਹੀ ਸੂਬਾ ਸਰਕਾਰ ਨਕਲੀ ਬੀਜ਼ਾਂ, ਖਾਦਾਂ ਅਤੇ ਦਵਾਈਆਂ ਨੂੰ ਮੁਕੰਮਲ ਤੌਰ ਤੇ ਖ਼ਤਮ ਕਰੇਗੀ ਅਤੇ ਖੇਤੀ ਸੈਕਟਰ ਵਿਚਲੇ ਹਰ ਮਾਫ਼ੀਏ ਨੂੰ ਨੱਥ ਪਾਈ ਜਾਵੇਗੀ। ਨਰਮਾ ਪੱਟੀ ਦੇ ਕਿਸਾਨਾਂ ਨੂੰ ਧੋਖੇ ਵਿੱਚ ਰੱਖ ਕੇ ਵੇਚੇ ਗਏ ਗੁਜਰਾਤੀ ਬੀਜ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਜੋਧਪੁਰ ਰੋਮਾਣਾ, ਫੁੱਲੋ ਮਿੱਠੀ, ਪੱਕਾ ਕਲਾਂ, ਦੁਨੇਵਾਲਾ, ਤਰਖਾਣਵਾਲੇ ਅਤੇ ਗੁਰੂਸਰਸੈਣੇ ਵਾਲਾ ਦੇ ਖੇਤਾਂ ਚ ਨਰਮੇ ਦੀ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਸਰਵੇਖਣ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਮੁੱਖ ਸਕੱਤਰ ਵਿਕਾਸ ਸ਼੍ਰੀ ਸਰਬਜੀਤ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਡਾਇਰੈਕਟਰ ਖੇਤੀਬਾੜੀ ਸ. ਗੁਰਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

          ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਫ਼ਸਲ ਦਾ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇ।

          ਇਸ ਉਪਰੰਤ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰੇਕ ਪੱਖ ਤੋਂ ਉਨ੍ਹਾਂ ਨਾਲ ਚੱਟਾਨ ਵਾਂਗ ਨਾਲ ਖੜ੍ਹੀ ਹੈ। ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵਲੋਂ ਨਿਯੁਕਤ ਕੀਤੀਆਂ ਟੀਮਾਂ ਵਲੋਂ ਮੁੜ 28 ਜੁਲਾਈ ਨੂੰ ਨਰਮੇ ਦੀ ਫ਼ਸਲ ਨਾਲ ਸਬੰਧਤ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਜਾਵੇਗਾ।

          ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਵਲੋਂ ਤਿੰਨ ਮੈਂਬਰੀ ਫਲਾਇੰਗ ਸਕਿਊਅਰਡ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਜਲਦ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ  ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵਲੋਂ ਬਣਾਈ ਗਈਆਂ ਵੱਖ-ਵੱਖ 230 ਟੀਮਾਂ ਵਲੋਂ ਅੱਜ 757 ਥਾਵਾਂ ਤੇ ਜਾ ਕੇ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ, ਜਿਸ ਵਿੱਚ 370 ਥਾਵਾਂ ਤੇ ਚਿੱਟਾ ਮੱਛਰ ਤੇ 14 ਥਾਵਾਂ ਤੇ ਨਾ ਮਾਤਰ ਗੁਲਾਬੀ ਸੁੰਡੀ ਦਾ ਅਸਰ ਦੇਖਣ ਨੂੰ ਮਿਲਿਆ ਹੈ।

          ਕੈਬਨਿਟ ਮੰਤਰੀ ਵਲੋਂ ਮਾਲਵਾ ਪੱਟੀ ਦੇ ਨਰਮਾ ਬਿਜਾਈ ਕਰਨ ਵਾਲੇ 7 ਜ਼ਿਲ੍ਹਿਆਂ ਬਠਿੰਡਾ ਤੋਂ ਇਲਾਵਾ ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਰਨਾਲਾ, ਫ਼ਰੀਦਕੋਟ ਤੇ ਸੰਗਰੂਰ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਜਿੱਥੇ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਤੋਂ ਬਚਾਉਣ ਲਈ ਹੁਣ ਤੱਕ ਕੀਤੇ ਗਏ ਕਾਰਜਾਂ ਸਬੰਧੀ ਰਿਪੋਰਟ ਹਾਸਲ ਕੀਤੀ ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਅਗਲੇ ਦਿਨਾਂ ਚ ਹੋਰ ਵੱਧ ਸਰਗਰਮੀ ਨਾਲ ਵੱਧ ਤੋਂ ਵੱਧ ਕੈਂਪ ਲਗਾ ਕੇ ਕਿਸਾਨਾਂ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਤੋਂ ਛੁਟਕਾਰਾ ਦਿਵਾਉਣ ਲਈ ਲੋੜੀਂਦੇ ਆਦੇਸ਼ ਵੀ ਦਿੱਤੇ।

          ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਪਾਖ਼ਰ ਸਿੰਘ, ਸ਼੍ਰੀ ਸੁਖਰਾਜ ਸਿੰਘ ਬਲ, ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ, ਸ਼੍ਰੀ ਤਰਸੇਮ ਪਥਰਾਲਾ ਆਦਿ ਤੋਂ ਇਲਾਵਾ ਪੀਏਯੂ ਦੇ ਵਿਗਿਆਨੀ, ਖੇਤੀ ਮਾਹਿਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments