spot_img
spot_img
spot_img
spot_img
Friday, May 24, 2024
spot_img
Homeਪੰਜਾਬਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਲੋਂ ਪੰਛੀਆਂ ਲਈ ਵਿਦਿਆਰਥੀਆਂ ਨੂੰ ਵੰਡੇ ਗਏ...

ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਲੋਂ ਪੰਛੀਆਂ ਲਈ ਵਿਦਿਆਰਥੀਆਂ ਨੂੰ ਵੰਡੇ ਗਏ ਮਿੱਟੀ ਦੇ ਕਟੋਰੇ ।

ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਲੋਂ ਪੰਛੀਆਂ ਲਈ ਵਿਦਿਆਰਥੀਆਂ ਨੂੰ ਵੰਡੇ ਗਏ ਮਿੱਟੀ ਦੇ ਕਟੋਰੇ ।
ਬੱਸੀ ਪਠਾਣਾਂ (ਮਨੀਸ਼ ਸ਼ਰਮਾ)
ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਲੋਂ ਅੱਤ ਦੀ ਗਰਮੀ ਨੂੰ ਦੇਖਦੇ ਹੋਏ ਪੰਛੀਆਂ ਅਤੇ ਜਾਨਵਰਾਂ ਨੂੰ ਪਾਣੀ ਅਤੇ ਭੋਜਨ ਤੱਕ ਪਹੁੰਚ ਪ੍ਰਦਾਨ ਕਰਨ ਲਈ ਸਕੂਲ ਦੇ ਵਿਦਿਆਰਥੀਆਂ ਨੂੰ ਮਿੱਟੀ ਦੇ ਕਟੋਰੇ ਵੰਡੇ ਗਏ ।

ਵਿਦਿਆਰਥੀ ਇਹਨਾਂ ਕਟੋਰੇਆ ਨੂੰ ਪਾਣੀ ਨਾਲ ਭਰ ਸਕਦੇ ਹਨ ਅਤੇ ਉਹਨਾਂ ਨੂੰ ਆਪਣੇ ਛੱਤਾਂ, ਬਾਲਕੋਨੀ, ਬਗੀਚਿਆਂ ਜਾਂ ਗਲੀਆਂ ਵਿੱਚ ਰੱਖ ਸਕਦੇ ਹਨ ।

ਇਸ ਮੌਕੇ ਸਕੂਲ ਇੰਚਾਰਜ ਮੈਡਮ ਮਹਿੰਦਰ ਕੌਰ ਨੇ ਦੱਸਿਆ ਕਿ ਸਕੂਲ ਵੱਲੋਂ ਪੰਛੀਆਂ ਅਤੇ ਜਾਨਵਰਾਂ ਲਈ ਪਾਣੀ ਦੇ ਬਰਤਨ ਰੱਖ ਕੇ ਉਹਨਾਂ ਨੂੰ ਗਰਮੀ ਤੋਂ ਬਚਾਉਣ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਹੈ। ਜਿਸਦਾ ਮੁੱਖ ਉਦੇਸ਼ ਗਰਮੀਆਂ ਵਿੱਚ ਪੰਛੀਆਂ ਲਈ ਪਾਣੀ ਦੇ ਸੋਮਿਆਂ ਦੀ ਆਸਾਨੀ ਨਾਲ ਉਪਲਬਧਤਾ ਨੂੰ ਯਕੀਨੀ ਬਣਾਕੇ ਉਨ੍ਹਾਂ ਨੂੰ ਜਿਉਂਦੇ ਰਹਿਣ ਵਿੱਚ ਮਦਦ ਕਰਨਾ ਹੈ। ਜਿਸ ਕਾਰਨ ਅੱਜ ਵਿਦਿਆਰਥੀਆਂ ਨੂੰ ਮਿੱਟੀ ਦੇ ਕਟੋਰੇ ਵੰਡੇ ਗਏ ।

ਉਹਨਾਂ ਇਹ ਵੀ ਦੱਸਿਆ ਕਿ ਇਹ ਮੁਹਿੰਮ ਗਰਮੀਆਂ ਦੇ ਅੰਤ ਤੱਕ ਜਾਰੀ ਰਹੇਗੀ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments