spot_img
spot_img
spot_img
spot_img
Sunday, May 19, 2024
spot_img
Homeਪੰਜਾਬ'ਹੀਰ' ਇਕ ਪ੍ਰੇਮ ਕਹਾਣੀ ਨਹੀਂ, ਸਗੋਂ ਇਹ ਪੰਜਾਬੀ ਸਾਹਿਤ ਤੇ ਅਮੀਰ ਸੱਭਿਆਚਾਰ...

‘ਹੀਰ’ ਇਕ ਪ੍ਰੇਮ ਕਹਾਣੀ ਨਹੀਂ, ਸਗੋਂ ਇਹ ਪੰਜਾਬੀ ਸਾਹਿਤ ਤੇ ਅਮੀਰ ਸੱਭਿਆਚਾਰ ਦੀ ਤਰਜ਼ਮਾਨੀ ਕਰਦੀ ਹੈ : ਡਾ. ਸੁਮੇਲ ਸਿੰਘ

‘ਹੀਰ’ ਇਕ ਪ੍ਰੇਮ ਕਹਾਣੀ ਨਹੀਂ, ਸਗੋਂ ਇਹ ਪੰਜਾਬੀ ਸਾਹਿਤ ਤੇ ਅਮੀਰ ਸੱਭਿਆਚਾਰ ਦੀ ਤਰਜ਼ਮਾਨੀ ਕਰਦੀ ਹੈ : ਡਾ. ਸੁਮੇਲ ਸਿੰਘ

ਵਾਰਿਸ ਸ਼ਾਹ ਦੀ 300 ਸਾਲਾ ਜਨਮ-ਸ਼ਤਾਬਦੀ ਦੇ ਮੱਦੇਨਜ਼ਰ ‘ਵਾਰਤਾ-ਵਰਕਸ਼ਾਪ’ ਆਯੋਜਿਤ

          ਬਠਿੰਡਾ, 20 ਜੁਲਾਈ (ਪਰਵਿੰਦਰ ਜੀਤ ਸਿੰਘ) ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਵੱਲੋਂ ਵਾਰਿਸ ਸ਼ਾਹ ਦੀ 300 ਸਾਲਾ ਜਨਮ-ਸ਼ਤਾਬਦੀ ਦੇ ਮੱਦੇਨਜ਼ਰ ਡੀ.ਏ.ਵੀ. ਸਕੂਲ ਬਠਿੰਡਾ ਦੇ ਸਹਿਯੋਗ ਨਾਲ ਸਥਾਨਕ ਆਰ.ਬੀ.ਡੀ.ਏ.ਵੀ. ਸਕੂਲ ਵਿਖੇ ਇਕ ਰੋਜ਼ਾ “ਵਾਰਤਾ-ਵਰਕਸ਼ਾਪ” ਆਯੋਜਿਤ ਕੀਤੀ ਗਈ। ਇਸ ਮੌਕੇ ਨਾਮਵਾਰ ਇਤਿਹਾਸਕਾਰ ਡਾ. ਸੁਮੇਲ ਸਿੰਘ ਸਿੱਧੂ ਹਾਜ਼ਰ ਹੋਏ। ਇਸ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਤਕਰੀਬਨ 60 ਸਕੂਲ ਤੇ ਕਾਲਜ ਦੇ ਪੰਜਾਬੀ ਲੈਕਚਰਾਰਾਂ ਨੇ ਇਸ ਭਾਗ ਲਿਆ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਸਿੰਘ ਨੇ ਸਾਂਝੀ ਕੀਤੀ।

          ਇਸ ਮੌਕੇ ਮੁੱਖ ਵਾਰਤਾਕਾਰ ਨਾਮਵਾਰ ਇਤਿਹਾਸਕਾਰ ਡਾ. ਸੁਮੇਲ ਸਿੰਘ ਸਿੱਧੂ ਨੇ ਕਿਹਾ ਕਿ ਵਾਰਿਸ ਸ਼ਾਹ ਦੀ ਸ਼ਾਹਕਾਰ ਰਚਨਾ ‘ਹੀਰ’ ਦੀ ਵੱਖ-ਵੱਖ ਸੰਦਰਭਾਂ ਵਿੱਚ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ‘ਹੀਰ’ ਇਕ ਪ੍ਰੇਮ ਕਹਾਣੀ ਹੀ ਨਹੀਂ, ਸਗੋਂ ਇਸ ਤੋਂ ਉੱਪਰ ਇਹ ਪੰਜਾਬੀ ਸਾਹਿਤ ਅਤੇ ਇਸ ਦੇ ਅਮੀਰ ਸੱਭਿਆਚਾਰ ਦੀ ਤਰਜ਼ਮਾਨੀ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਚੜ੍ਹਦੇ ਪੰਜਾਬ ਦੀ ਤ੍ਰਾਸਦੀ ਹੈ ਕਿ ਸਮੇਂ-ਸਮੇਂ ਦੇ ਇੱਥੋਂ ਦੇ ਇਤਿਹਾਸਕਾਰਾਂ ਅਤੇ ਬੁੱਧੀਜੀਵੀਆਂ ਨੇ ਇਸ ਲਾਸਾਨੀ ਕਿੱਸੇ ਨੂੰ ਔਰਤ ਮਰਦ ਦੇ ਇਸ਼ਕ ਤੱਕ ਸੀਮਤ ਕਰ ਦਿੱਤਾ, ਜਦੋਂ ਕਿ ਇਸ ਦੀ ਪਹੁੰਚ ਇਸ਼ਕ ਹਕੀਕੀ ਤੱਕ ਹੈ।

          ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਬੋਲਦਿਆਂ ਕਿਹਾ ਕਿ ਭਾਸ਼ਾ ਵਿਭਾਗ ਹਮੇਸ਼ਾਂ ਹੀ ਇਸ ਤਰ੍ਹਾਂ ਦੇ ਉਪਰਾਲੇ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਵਿੱਚੋਂ ਅਮੀਰ ਪੰਜਾਬੀ ਵਿਰਸੇ ਦੀ ਮਹਿਕ ਆਉਂਦੀ ਹੋਵੇ।

          ਇਸ ਮੌਕੇ ਸ਼ਹਿਰ ਦੀਆਂ ਉੱਘੀਆਂ ਸਾਹਿਤਕ ਸਖ਼ਸ਼ੀਅਤਾਂ ਡਾ. ਅਤਰਜੀਤ, ਰਣਬੀਰ ਰਾਣਾ , ਮਲਕੀਤ ਸਿੰਘ ਮਛਾਣਾ ਤੋਂ ਇਲਾਵਾ ਖੋਜ ਅਫ਼ਸਰ ਨਵਪ੍ਰੀਤ ਸਿੰਘ, ਸੀਨੀਅਰ ਸਹਾਇਕ ਮਨਜਿੰਦਰ ਸਿੰਘ, ਸ਼੍ਰੀ ਸੁਖਮਨ ਸਿੰਘ ਚਹਿਲਸਾਬ, ਅਨਿਲ ਕੁਮਾਰ ਥੋਰੀਪਾਲ ਤੇ ਸੁਖਦੀਪ ਸਿੰਘ ਸੁੱਖੀ ਮਾਨ ਆਦਿ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments