spot_img
spot_img
spot_img
spot_img
Friday, May 24, 2024
spot_img
Homeਪੰਜਾਬਹੜ੍ਹ ਪੀੜਤਾਂ ਦੀ ਮਦਦ ਲਈ ਐਸ ਡੀ ਐਮ ਨੂੰ ਸੌਂਪਿਆ ਮੰਗ ਪੱਤਰ

ਹੜ੍ਹ ਪੀੜਤਾਂ ਦੀ ਮਦਦ ਲਈ ਐਸ ਡੀ ਐਮ ਨੂੰ ਸੌਂਪਿਆ ਮੰਗ ਪੱਤਰ

ਹੜ੍ਹ ਪੀੜਤਾਂ ਦੀ ਮਦਦ ਲਈ ਐਸ ਡੀ ਐਮ ਨੂੰ ਸੌਂਪਿਆ ਮੰਗ ਪੱਤਰ

ਬੱਸੀ ਪਠਾਣਾ:-( ਮਨੀਸ਼ ਸ਼ਰਮਾ ):-ਮੁੱਖ ਮੰਤਰੀ ਭਗਵੰਤ ਮਾਨ ਦੀ ਅਣਦੇਖੀ ਕਾਰਨ ਪੰਜਾਬ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਬਦਤਰ ਸਥਿਤੀ ਸਬੰਧੀ ਅਤੇ ਪੰਜਾਬ ਸਰਕਾਰ ਦੀ ਲਾਪ੍ਰਵਾਹੀ ਦਾ ਖਮਿਆਜ਼ਾ ਭੁਗਤ ਰਹੇ ਸੂਬੇ ਦੇ ਲੋਕਾਂ ਦੇ ਦਰਦ ਤੋਂ ਜਾਣੂ ਕਰਵਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਸਾਬਕਾ ਵਿਧਾਇਕ ਤੇ ਜਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਗੁਰਪ੍ਰੀਤ ਸਿੰਘ ਜੀ ਪੀ ਵੱਲੋਂ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਦੀ ਮੌਜੂਦਗੀ ਹੇਠ ਅਸੋਕ ਕੁਮਾਰ ਐਸ ਡੀ ਐਮ ਬੱਸੀ ਪਠਾਣਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁਆਵਜ਼ੇ ਲਈ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਗੁਰਪ੍ਰੀਤ ਸਿੰਘ ਜੀ ਪੀ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨਾਲ ਕਿਸਾਨਾਂ ਦਾ ਲੱਖਾਂ ਏਕੜ ਝੋਨਾ ਡੁੱਬ ਗਿਆ ਹੈ ਅਤੇ ਪਸ਼ੂਆਂ ਤੇ ਘਰਾਂ ਦਾ ਵੀ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲ ਲਈ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦਿੱਤਾ ਜਾਵੇ। ਜਿਨ੍ਹਾਂ ਦੇ ਘਰ ਨੁਕਸਾਨੇ ਗਏ। ਪ੍ਰਤੀ ਘਰ 5 ਲੱਖ ਰੁਪਏ ਦਿੱਤੇ ਜਾਣ ਅਤੇ ਜਖ਼ਮੀ ਹੋਏ ਲੋਕਾਂ ਨੂੰ ਪ੍ਰਤੀ ਵਿਅਕਤੀ 5 ਲੱਖ ਦਿੱਤੇ ਜਾਣ, ਜਿਨ੍ਹਾਂ ਦੇ ਪਰਿਵਾਰ ਦੇ ਮੁਖੀ ਦੀ ਮੌਤ ਹੋਈ ਉਨ੍ਹਾਂ ਨੂੰ 10 ਲੱਖ ਪ੍ਰਤੀ ਵਿਅਕਤੀ ਦਿੱਤੇ ਜਾਣ। ਜਿਨ੍ਹਾਂ ਦੁਕਾਨਦਾਰਾਂ ਦਾ ਨੁਕਸਾਨ ਹੋਇਆ, ਉਨ੍ਹਾਂ ਨੂੰ 2 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ। ਜਿਸ ਦੇ ਪਸ਼ੂ ਇਸ ਕੁਦਰਤੀ ਆਫਤ ਵਿਚ ਮਾਰੇ ਗਏ। ਉਸ ਮਾਲਕ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣ। ਇਸ ਤੋਂ ਇਲਾਵਾ ਸਰਕਾਰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਹੜ੍ਹ ਪੀੜਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰੋ। ਜਿਸ ਨਾਲ ਲੋਕਾਂ ਦੀ ਜ਼ਿੰਦਗੀ ਦੁਬਾਰਾ ਤੋਂ ਲੀਹ ‘ਤੇ ਆ ਸਕੇ। ਇਸ ਮੌਕੇ ਨਗਰ ਕੌਸਲ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ, ਨਗਰ ਕੌਸਲ ਸਾਬਕਾ ਕਾਰਜਕਾਰਨੀ ਪ੍ਰਧਾਨ ਅਨੂਪ ਸਿਗਲਾ, ਜਿਲ੍ਹਾ ਕਾਗਰਸ ਕਮੇਟੀ ਜਨਰਲ ਸਕੱਤਰ ਹਰਭਜਨ ਸਿੰਘ ਨਾਮਧਾਰੀ,ਸੀਨੀਅਰ ਵਾਇਸ ਪ੍ਰਧਾਨ ਅਜੀਤ ਸਿੰਘ ਦੇਦੜਾਂ, ਸਤਵੀਰ ਸਿੰਘ ਨੌਗਾਵਾ, ਜਿਲ੍ਹਾ ਕਾਗਰਸ ਕਮੇਟੀ ਵਾਈਸ ਪ੍ਰਧਾਨ ਦਵਿੰਦਰ ਸਿੰਘ ਪਿੰਡ ਸ਼ਹੀਦਗੜ, ਨਗਰ ਕੌਸਲ ਸੀਨੀਅਰ ਮੀਤ ਪ੍ਰਧਾਨ ਪਵਨ ਸ਼ਰਮਾ, ਬਲਵੀਰ ਸਿੰਘ ਜਿਲ੍ਹਾ ਚੇਅਰਮੈਨ ਐਸਸੀ ਸੈੱਲ, ਨਿਰਮਲ ਸਿੰਘ ਨੇਤਾ, ਵਰਿੰਦਰਪਾਲ ਸਿੰਘ, ਕਾਗਰਸ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਚੁੱਘ, ਕਾਗਰਸ ਪਾਰਟੀ ਬਲਾਕ ਬੱਸੀ ਜਨਰਲ ਸਕੱਤਰ ਰਾਜੇਸ਼ ਕੁਮਾਰ ਮੱਖਣ,ਪੀ ਏ ਜਸਵੀਰ ਸਿੰਘ ਭਾਦਲਾ, ਜਿਲ੍ਹਾ ਕਾਗਰਸ ਕਮੇਟੀ ਵਾਈਸ ਪ੍ਰਧਾਨ ਕ੍ਰਿਸ਼ਨ ਵਧਵਾ,ਨਰਿੰਦਰ ਸਿੰਘ ਮੁੱਲਾਂਪੁਰ,ਕੁਲਦੀਪ ਸਿੰਘ ਬਲੱਗਣ, ਜਿਲ੍ਹਾ ਕਾਗਰਸ ਕਮੇਟੀ ਸੱਕਤਰ ਪਰਮਿੰਦਰ ਸਿੰਘ ਪਿੰਡ ਲਾਡਪੁਰੀ,ਯੂਥ ਪ੍ਰਧਾਨ ਅਮਰਜੀਤ ਸਿੰਘ, ਜਿਲ੍ਹਾ ਕਾਗਰਸ ਕਮੇਟੀ ਵਾਈਸ ਪ੍ਰਧਾਨ ਸਮੀਰ ਕਪਲਿਸ਼, ਅਸੋਕ ਧੀਮਾਨ ਦਫਤਰ ਇੰਚਾਰਜ ਅਸ਼ੋਕ ਗੌਤਮ, ਨਿਰਜਨ ਕੁਮਾਰ,ਜਿਲ੍ਹਾ ਕਾਗਰਸ ਕਮੇਟੀ ਵਾਈਸ ਪ੍ਰਧਾਨ ਅਮੀ ਚੰਦ ਭਟੇੜੀ, ਸਾਬਕਾ ਕੌਂਸਲਰ ਰਮੇਸ਼ ਕੁਮਾਰ ਸੀ ਆਰ ਆਦਿ ਪਾਰਟੀ ਵਰਕਰ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments