spot_img
spot_img
spot_img
spot_img
Tuesday, May 21, 2024
spot_img
Homeਪੰਜਾਬਜ਼ਿਲ੍ਹੇ ਅੰਦਰ 34 ਥਾਵਾਂ ਤੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਜਾਰੀ...

ਜ਼ਿਲ੍ਹੇ ਅੰਦਰ 34 ਥਾਵਾਂ ਤੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਜਾਰੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਅੰਦਰ 34 ਥਾਵਾਂ ਤੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਜਾਰੀ : ਡਿਪਟੀ ਕਮਿਸ਼ਨਰ

          ਬਠਿੰਡਾ, 15 ਅਕਤੂਬਰ (ਪਰਵਿੰਦਰ ਜੀਤ ਸਿੰਘ) ਮਾਨਯੋਗ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪਾਸੋਂ ਪ੍ਰਾਪਤ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਰਾਅ ਰਾਹੀਂ ਦੀਵਾਲੀ ਦੇ ਤਿਉਹਾਰ ਤੇ ਗੁਰਪੁਰਬ ਦਿਹਾੜੇ ਮੌਕੇ ਪਟਾਖਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ 34 ਥਾਵਾਂ ਤੇ ਲਗਾਈਆਂ ਜਾਣ ਵਾਲੀਆਂ ਸਟਾਲਾਂ ਲਈ ਆਰਜੀ ਲਾਇਸੈਂਸ ਜਾਰੀ ਕੀਤੇ ਗਏ ਹਨ।

          ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੇ ਸਾਹਮਣੇ 5 ਆਰਜ਼ੀ ਸਟਾਲਾਂ ਪਟਾਕਿਆਂ ਦੀ ਵਿਕਰੀ ਲਈ ਲਗਾਈਆਂ ਜਾਣਗੀਆਂ। ਇਸੇ ਤਰ੍ਹਾਂ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ 17, ਸਾਹਮਣੇ ਡੀਡੀ ਮਿੱਤਲ ਟਾਵਰ ਵਿਖੇ 4, ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਗੋਨਿਆਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭੁੱਚੋ ਮੰਡੀ ਵਿਖੇ 1-1 ਆਰਜ਼ੀ ਸਟਾਲ ਪਟਾਕਿਆਂ ਦੀ ਵਿਕਰੀ ਲਈ ਲਗਾਈ ਜਾਵੇਗੀ।

          ਉਨ੍ਹਾਂ ਅੱਗੇ ਦੱਸਿਆ ਕਿ ਐਸਐਸਡੀ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਮੰਡੀ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗਰਾਊਂਡ ਲੜਕੇ ਤਲਵੰਡੀ ਸਾਬੋ, ਸਪੋਰਟਸ ਸਟੇਡੀਅਮ ਨੇੜੇ ਸੂਏ ਵਾਲਾ ਪੁਲ ਮੰਡੀ ਰਾਮਪੁਰਾ ਫੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਠਾ ਗੁਰੂ ਰੋਡ ਭਗਤਾ ਭਾਈਕਾ ਵਿਖੇ 1-1 ਅਤੇ ਐਮਐਸਡੀ ਹਾਈ ਸਕੂਲ ਮੌੜ ਵਿਖੇ 2 ਆਰਜ਼ੀ ਸਟਾਲਾਂ ਪਟਾਕਿਆਂ ਦੀ ਵਿਕਰੀ ਲਈ ਲਗਾਈਆਂ ਜਾਣਗੀਆਂ।

          ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਨਿਰਧਾਰਤ ਕੀਤੀਆਂ ਗਈਆਂ ਥਾਵਾਂ ਤੋਂ ਬਿਨਾਂ ਪਟਾਕਿਆਂ ਦੀ ਵਿਕਰੀ ਤੇ ਮਨਾਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments