spot_img
spot_img
spot_img
spot_img
Friday, May 17, 2024
spot_img
Homeਪਟਿਆਲਾਪਟਿਆਲਾ ਪੁਲਿਸ ਦੀ ਚੈਕਿੰਗ ਦੌਰਾਨ ਜੇਲ੍ਹ ਦੀ ਲਈ ਤਲਾਸ਼ੀ ਤੇ 19 ਮੋਬਾਈਲ...

ਪਟਿਆਲਾ ਪੁਲਿਸ ਦੀ ਚੈਕਿੰਗ ਦੌਰਾਨ ਜੇਲ੍ਹ ਦੀ ਲਈ ਤਲਾਸ਼ੀ ਤੇ 19 ਮੋਬਾਈਲ ਫੋਨ ਕੀਤੇ ਬਰਾਮਦ!

ਪੰਜਾਬ ਸਰਕਾਰ ਲਗਾਤਾਰ ਦਾਅਵੇ ਕਰਦੀ ਰਹਿੰਦੀ ਹੈ ਕਿ ਜੇਲਾਂ ਵਿੱਚ ਫੋਨ ਅਤੇ ਨਸ਼ੇ ਨੂੰ ਲੈ ਕੇ ਸਖਤੀ ਕੀਤੀ ਹੋਈ ਹੈ । ਪਰ ਅਜੇ ਵੀ ਜੇਲਾਂ ਵਿੱਚ ਨਸ਼ਾ ਤਸਕਰੀ ਅਤੇ ਮੋਬਾਈਲ ਫੋਨ ਪਹੁੰਚ ਰਹੇ ਹਨ ਕਿਉਂਕੀ ਕੁਝ ਅਫ਼ਸਰਾਂ ਦੀ ਮਿਲੀਭੁਗਤ ਕਾਰਨ  ਅੱਜ ਫੇਰ ਪਟਿਆਲਾ ਕੇਂਦਰੀ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ 19 ਮੋਬਾਈਲ ਫੋਨ ਪੁਲਿਸ ਨੇ ਬਰਾਮਦ ਕੀਤੇ ਹਨ। ਇਸ ਸਬੰਧੀ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਤੇ ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ ‘ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ ਹੋਏ, ਜੋ ਕਿ ਕੰਧ ਅਤੇ ਫ਼ਰਸ਼ ਪੁੱਟ ਕੇ ਲੁਕਾਏ ਗਏ ਸਨ। ਉਨ੍ਹਾਂ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਬਹੁਤ ਵਧੀਆ ਕੰਮ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮੋਬਾਇਲ ਮਿਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਪੁਲਿਸ ਵੱਲੋਂ ਸਖਤੀ ਦੇ ਲੱਖ ਦਾਅਵੇ ਕੀਤੇ ਜਾਂਦੇ ਹਨ ਪਰ ਤਾਜ਼ਾ ਬਰਾਮਦਗੀ ਵੱਡੇ ਸਵਾਲ ਖੜ੍ਹੇ ਕਰਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments