spot_img
spot_img
spot_img
spot_img
Thursday, March 28, 2024
spot_img
Homeਪੰਜਾਬਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਟੱਰਕ ਯੂਨਿਅਨ ਭਾਦਸੋਂ ਵੱਲੋਂ...

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਟੱਰਕ ਯੂਨਿਅਨ ਭਾਦਸੋਂ ਵੱਲੋਂ ਸਵਾਗਤ ਕੀਤਾ ਗਿਆ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਟੱਰਕ ਯੂਨਿਅਨ ਭਾਦਸੋਂ ਵੱਲੋਂ ਸਵਾਗਤ ਕੀਤਾ ਗਿਆ
ਭਾਦਸੋਂ , 23 ਮਈ (ਬਰਿੰਦਰਪਾਲ ਸਿੰਘ) ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਭਾਦਸੋਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਨਗਰ ਕੀਰਤਨ ਮੇਨ ਬਜਾਰ ਭਾਦਸੋਂ ਤੋਂ ਹੁੰਦਾ ਹੋਇਆ ਅਖੀਰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ ।ਨਗਰ ਕੀਰਤਨ ਦੇ ਸਵਾਗਤ ਮੌਕੇ ਵੱਖ ਵੱਖ ਜਗਾ ਉਤੇ ਠੰਡੇ ਮਿੱਠੇ ਦੁੱਧ,ਜਲ ਦੀ ਛਬੀਲਾਂ ਲਗਾਈਆਂ ਗਈਆਂ ਸਨ ਇਸ ਦੌਰਾਨ ਵੱਖ ਵੱਖ ਰਾਗੀ,ਢਾਡੀ,ਕੀਰਤਨੀ ਜਥਿਆ ਨੇ ਵਿਚਾਰਾਂ ਦੁਆਰਾ ਸੰਗਤਾਂ ਨੂੰੰ ਨਿਹਾਲ ਕੀਤਾ ।ਟਰੱਕ ਯੂਨਿਅਨ ਭਾਦਸੋਂ ਵਿਖੇ ਪ੍ਰਧਾਨ ਨਿਰਭੈ ਸਿੰਘ ਤੇ ਕਮੇਟੀ ਮੈਂਬਰਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਪ੍ਰਧਾਨ ਨਿਰਭੈ ਸਿੰਘ ਅਤੇ ਕਮੇਟੀ ਮੈਂਬਰ ਤੇ ਵੱਡੀ ਗਿਣਤੀ ਵਿੱਚ ਟੱਰਕ ਅਪਰੇਟਰ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments