spot_img
spot_img
spot_img
spot_img
Friday, March 29, 2024
spot_img
Homeਚੰਡੀਗੜ੍ਹਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਰੁਪਏ ਨਕਦ ਦੀ ਰਿਸ਼ਵਤ ਦਿੰਦੇ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਰੁਪਏ ਨਕਦ ਦੀ ਰਿਸ਼ਵਤ ਦਿੰਦੇ ਰੰਗੇ ਹੱਥੀਂ ਗ੍ਰਿਫਤਾਰ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਰੁਪਏ ਨਕਦ ਦੀ ਰਿਸ਼ਵਤ ਦਿੰਦੇ ਰੰਗੇ ਹੱਥੀਂ ਗ੍ਰਿਫਤਾਰ

ਉੱਚ ਪੱਧਰੀ ਟ੍ਰੈਪ ਲਗਾ ਕੇ ਵਿਜੀਲੈਂਸ ਨੇ ਕੀਤਾ ਗਿਰਫ਼ਤਾਰ*

ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਨੂੰ ਇੱਕ ਕਰੋੜ ਰੁਪਏ ਰਿਸ਼ਵਤ ਦੀ ਕੀਤੀ ਸੀ ਪੇਸ਼ਕਸ਼*

ਚੰਡੀਗੜ੍ਹ, ਵਿਜੀਲੈਂਸ ਬਿਊਰੋ ਪੰਜਾਬ ਨੇ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਜਦੋਂ ਉਹ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇ ਰਿਹਾ ਸੀ।
ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸ਼ਕ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ ਦਸਤਾ, ਪੰਜਾਬ, ਮਨਮੋਹਨ ਕੁਮਾਰ ਦੇ ਬਿਆਨਾਂ ‘ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15-10-2022 ਨੂੰ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਏਆਈਜੀ ਮਨਮੋਹਨ ਕੁਮਾਰ ਨੇ ਬਿਊਰੋ ਨੂੰ ਸ਼ਿਕਾਇਤ ਕੀਤੀ ਹੈ ਕਿ ਅਰੋੜਾ ਨੇ 14 ਅਕਤੂਬਰ, 2022 ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮੱਦਦ ਕਰਨ ਲਈ ਉਸਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ।
ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ 15 ਅਕਤੂਬਰ ਨੂੰ 50 ਲੱਖ ਰੁਪਏ ਮੌਕੇ ਉਤੇ ਦੇਣ ਅਤੇ ਬਕਾਇਆ ਰਕਮ ਬਾਅਦ ਵਿੱਚ ਦੇਣ ਦੀ ਗੱਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਏ.ਆਈ.ਜੀ ਨੇ ਇਸ ਬਾਰੇ ਮੁੱਖ ਡਾਇਰੈਕਟਰ ਨੂੰ ਜਾਣੂ ਕਰਵਾ ਦਿੱਤਾ ਜਿਨ੍ਹਾਂ ਨੇ ਮੁਲਜ਼ਮ ਮੰਤਰੀ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ। ਇਸ ਮਾਮਲੇ ਵਿੱਚ ਅਰੋੜਾ ਨੂੰ ਰਿਸ਼ਵਤ ਦਿੰਦੇ ਹੋਏ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments