spot_img
spot_img
spot_img
spot_img
Friday, March 29, 2024
spot_img
Homeਪੰਜਾਬ28 ਤੋਂ 30 ਮਈ ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੌਰਾਨ...

28 ਤੋਂ 30 ਮਈ ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੌਰਾਨ 54038 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ: ਡਿਪਟੀ ਕਮਿਸ਼ਨਰ

28 ਤੋਂ 30 ਮਈ ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੌਰਾਨ 54038 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ: ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ:-(ਬਰਿੰਦਰਪਾਲ ਸਿੰਘ)

ਸਿਹਤ ਵਿਭਾਗ ਵੱਲੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ 28 ਤੋਂ 30 ਮਈ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ ਇਸ ਮੁਹਿੰਮ ਅਧੀਨ ਜ਼ਿਲ੍ਹੇ ਦੇ 54038 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਸਿਹਤ ਵਿਭਾਗ ਵੱਲੋਂ ਦਿਹਾਤੀ ਤੇ ਸ਼ਹਿਰੀ ਖੇਤਰ ਵਿੱਚ 368 ਬੂਥ ਬਣਾਏ ਜਾਣਗੇ ਅਤੇ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਲਈ 577 ਟੀਮਾਂ ਬਣਾਈਆਂ ਗਈਆਂ ਹਨ। ਇਨ੍ਹਾਂ ਤੇ ਨਜ਼ਰ ਰੱਖਣ ਲਈ 83 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ ਤਾਂ ਜੋ ਇਹ ਮੁਹਿੰਮ ਸਫਲਤਾ ਪੂਰਬਕ ਨੇਪਰੇ ਚੜ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਮੂਹ ਅਧਿਕਾਰੀਆ ਨੂੰ ਕਿਹਾ ਕਿ ਪਲਸ ਪੋਲੀਓ ਮੁਹਿੰਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੈਸਰ ਦੇ ਰੋਗੀਆਂ ਨੂੰ ਇਲਾਜ ਲਈ ਮਾਲੀ ਮਦਦ ਦੇਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਅਧੀਨ ਕੈਂਸਰ ਦੇ 1017 ਰੋਗੀਆਂ ਨੂੰ ਇਲਾਜ ਲਈ 11 ਕਰੋੜ 03 ਲੱਖ 23 ਹਜਾਰ 406 ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਜਿਸ ਨਾਲ ਕੈਂਸਰ ਦੇ ਮਰੀਜ਼ਾਂ ਨੇ ਆਪਣਾ ਇਲਾਜ਼ ਕਰਵਾਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਦੀ ਲਾਹਣਤ ਦਾ ਖਾਤਮਾ ਕਰਨ ਲਈ ਜ਼ਿਲ੍ਹੇ ਵਿੱਚ 18 ਓਟ ਕਲੀਨਿਕ ਚੱਲ ਰਹੇ ਹਨ, ਇਨ੍ਹਾਂ ਕਲੀਨਿਕਾਂ ਰਾਹੀਂ ਨਸ਼ਿਆਂ ਦੇ ਆਦੀ ਵਿਅਕਤੀਆ ਨੂੰ ਨਸ਼ੇ ਛੱਡਣ ਲਈ ਮੁਫਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ।
ਸ਼੍ਰੀਮਤੀ ਸ਼ੇਰਗਿੱਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਮੁਫਤ ਸਿਹਤ ਚੈਕਅੱਪ ਲਈ ਰਾਸ਼ਟਰੀਆ ਬਾਲ ਸਵਿਸਥਿਆ ਕਾਰਿਆਕਰਮ ਅਧੀਨ ਰੈਗੁਲਰ ਤੌਰ ਤੇ ਬੱਚਿਆਂ ਦੀ ਮੈਡੀਕਲ ਜਾਂਚ ਕੀਤੀ ਜਾਵੇ ਅਤੇ ਲੋੜ ਅਨੁਸਾਰ ਹਸਪਤਾਲਾਂ ਵਿੱਚ ਭੇਜਿਆ ਜਾਵੇ ਤਾਂ ਜੋ ਇਸ ਸਕੀਮ ਦਾ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਹਾ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਬਚਣ ਲਈ ਘਰਾਂ ਵਿੱਚ ਜਿੱਥੇ ਵੀ ਵਾਧੂ ਪਾਣੀ ਖੜ੍ਹਾ ਹੋਣ ਦੀ ਸੰਭਵਾਨਾ ਹੈ, ਉਨ੍ਹਾਂ ਵਸਤੂਆਂ ਨੂੰ ਤੁਰੰਤ ਹਟਾਇਆ ਜਾਵੇ ਤਾਂ ਜੋ ਉਨ੍ਹਾਂ ਵਿੱਚ ਮੱਛਰ ਪੈਦਾ ਨਾ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 05 ਜੂਨ ਨੂੰ ਵਿਸਵ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਰਕਾਰੀ ਹਸਪਤਾਲਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਤੇ ਵਣ ਵਿਭਾਗ ਤੋਂ ਇੱਕ ਨੋਡਲ ਅਫਸਰ ਨਿਯੁਕਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿੱਦਿਅਕ ਸੰਸਥਾਵਾਂ ਨੂੰ ਵੀ ਕਿਹਾ ਕਿ ਇਸ ਮੌਕੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਡੀ.ਐਸ.ਪੀ. ਫਤਹਿਗੜ੍ਹ ਸਾਹਿਬ ਸ. ਸੁਖਬੀਰ ਸਿੰਘ, ਸਿਵਲ ਸਰਜਨ ਸ੍ਰੀਮਤੀ ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਸਵਪਨਜੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਹਾਜਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments